ਭਾਰਤ ਦਾ ਨਾਮ - ਭਾਰਤ,ਇੰਡੀਆ ਜਾਂ ਹਿੰਦੁਸਤਾਨ ਕਿਵੇਂ ਪਿਆ.......?

ਪ੍ਰਾਚੀਨ ਇਤਿਹਾਸ ਦੇ ਲੇਖਾਂ ਵਿੱਚ ਭਾਰਤ ਦੇ ਨਾਮਕਰਣ ਬਾਰੇ ਕਈ ਪ੍ਰਚਲਿਤ ਧਾਰਨਾਵਾਂ ਦੇਖਣ ਨੂੰ ਮਿਲਦੀਆਂ ਹਨ | ਕਹਿੰਦੇ ਹਨ ਕਿ ਭਾਰਤ ਦਾ ਪਹਿਲਾ ਨਾਮ -'ਹਿਮਾਚਲ-ਸੇਤੁ-ਪ੍ਰਯਾਂਤਮ ਸੀ | ਜਿਸ ਦਾ ਅਰਥ ਉਸ ਦੇਸ਼ ਤੋਂ ਹੈ ਜੋ ਹਿਮਾਲਿਆ ਅਤੇ ਰਾਮੇਸ਼ਵਰਮ ਦੇ ਵਿੱਚਕਾਰ ਵੱਸਿਆ ਹੋਇਆ ਸੀ | ਆਰੀਆ ਜਾਤੀ ਦੇ ਲੋਕਾਂ ਦੇ ਇਥੇ ਆ ਕੇ ਵੱਸ ਜਾਣ ਦੇ ਕਾਰਣ ਇਸ ਖੇਤਰ ਨੂੰ 'ਆਰੀਆ-ਵਰਤ' ਕਹਿ ਕੇ ਬੁਲਾਇਆ ਜਾਂਦਾ ਸੀ | ਰਿਗਵੇਦ ਦੇ ਇੱਕ ਵਰਣਨ ਅਨੁਸਾਰ ਸ਼ਕੁੰਤਲਾ ਅਤੇ ਦੁਸ਼ਯੰਤ ਦਾ ਤਾਕਤਵਰ ਪੁੱਤਰ ਭਰਤ ਸੀ | ਉਸਦੇ ਨਾਮ 'ਤੇ ਇਸ ਦੇਸ਼ ਦਾ ਨਾਮ "ਭਾਰਤ" ਪਿਆ | ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕੀ ਇਸਨੂੰ ਅੰਗ੍ਰੇਜ਼ੀ ਵਿੱਚ ਇੰਡੀਆ ਕਿਉਂ ਆਖਦੇ ਹਨ ? ਭਾਰਤ ਦੇ ਉੱਤਰ-ਪੱਛਮ ਵਿੱਚ ਵਗਦੇ ਦਰਿਆ ਸਿੰਧ ਤੋਂ ਇਸਦਾ ਨਾਮ "ਇੰਡੀਆ" ਪਿਆ ਹੈ | ਸਿੰਧ ਸ਼ਬਦ ਨੂੰ ਭਾਰਤ ਦੇ ਗੁਆਂਢੀ ਦੇਸ਼ ਇਰਾਨ ਦੇ ਲੋਕਾਂ ਨੇ "ਹਿੰਦ" ਕਹਿ ਕੇ ਪੁਕਾਰਿਆ ਅਤੇ ਦਰਿਆ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ "ਹਿੰਦੁਸਤਾਨ" ਦੇ ਨਿਵਾਸੀ ਮੰਨਿਆ | ਹਿੰਦੂ ਸ਼ਬਦ ਨੂੰ ਯੂਨਾਨੀ ਲੋਕਾਂ ਨੇ "ਇੰਡੋਸ" ਵਿੱਚ ਬਦਲ ਦਿੱਤਾ ਅਤੇ ਰੁਮਾਨੀ ਲੋਕਾਂ ਨੇ ਇਸ ਸ਼ਬਦ ਨੂੰ "ਇੰਡਸ" ਦੇ  ਨਾਮ ਨਾਲ ਪੁਕਾਰਿਆ. ਇਸ ਤਰਾਂ ਸਾਡੇ ਦੇਸ਼ ਦਾ ਨਾਮ -ਭਾਰਤ, ਇੰਡੀਆ ਅਤੇ ਹਿੰਦੁਸਤਾਨ ਪਿਆ |


- ਓਮੇਸ਼ਵਰ ਨਾਰਾਇਣ -



________________________________________________________________



ਸਿੰਧੁ ਘਾਟੀ ਦੀ ਸਭਿਅਤਾ ਬਾਰੇ ਵਿਡੀਓ ਰਾਹੀਂ ਜਾਣਕਾਰੀ